![Diabetics should avoid such Breads Diabetics should avoid such Breads](https://d2ldof4kvyiyer.cloudfront.net/media/9315/diabetes.jpg)
Diabetics should avoid such Breads
ਕਹਿੰਦੇ ਨੇ ਕਿ ਕੁੱਝ ਵੀ ਖਾਣ ਤੋਂ ਪਹਿਲਾਂ 10 ਵਾਰ ਸੋਚਣਾ ਚਾਹੀਦਾ ਹੈ। ਥੋੜ੍ਹੀ ਜਿਹੀ ਲਾਪਰਵਾਹੀ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਜੇਕਰ ਗੱਲ ਕਰੀਏ ਸ਼ੂਗਰ ਦੇ ਮਰੀਜਾਂ ਦੀ, ਤਾਂ ਇਹ ਹਿਦਾਇਤ ਹੋਰ ਵੀ ਸਖਤ ਹੋ ਜਾਂਦੀ ਹੈ। ਜੀ ਹਾਂ, ਅੱਜ ਅੱਸੀ ਗੱਲ ਕਰਾਂਗੇ ਅਜਿਹੀਆਂ ਰੋਟੀਆਂ ਬਾਰੇ, ਜਿਨ੍ਹਾਂ ਦਾ ਸੇਵਨ ਕਰਨ ਤੋਂ ਸ਼ੁਗਰ ਦੇ ਮਰੀਜਾਂ ਨੂੰ ਪਰਹੇਜ ਕਰਨਾ ਚਾਹੀਦਾ ਹੈ।
ਸ਼ੂਗਰ ਇੱਕ ਅਜਿਹੀ ਬਿਮਾਰੀ ਹੈ ਜੋ ਵਿਅਕਤੀ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰ ਕੇ ਰੱਖ ਦਿੰਦੀ ਹੈ। ਸ਼ੂਗਰ ਅੱਜ ਦੇ ਸਮੇਂ ਵਿਚ ਇੱਕ ਗੰਭੀਰ ਸਮੱਸਿਆ ਬਣ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਗਰ ਦਾ ਪੂਰੀ ਤਰ੍ਹਾਂ ਇਲਾਜ ਸੰਭਵ ਨਹੀਂ ਪਰ ਇਸ ਨੂੰ ਨਿਯੰਤਰਨ ਵਿੱਚ ਰੱਖਿਆ ਜਾ ਸਕਦਾ ਹੈ। ਇਸ ਦੇ ਲਈ, ਸਰੀਰ ਵਿੱਚ ਬਲੱਡ ਸ਼ੂਗਰ ਦੇ ਪੱਧਰ ਨੂੰ ਨਿਯੰਤਰਨ ਵਿੱਚ ਰੱਖਣਾ ਪੈਂਦਾ ਹੈ। ਸ਼ੂਗਰ ਰੋਗੀਆਂ ਨੂੰ ਆਪਣੇ ਖਾਣ ਪੀਣ ਦਾ ਬਹੁਤ ਧਿਆਨ ਰੱਖਣਾ ਪੈਂਦਾ ਹੈ। ਸ਼ੂਗਰ ਰੋਗੀਆਂ ਦੀ ਇੱਕ ਖ਼ਾਸ ਖ਼ੁਰਾਕ ਹੁੰਦੀ ਹੈ। ਉਨ੍ਹਾਂ ਦੀ ਖ਼ੁਰਾਕ ਵਿਚ ਲਾਪਰਵਾਹੀ ਉਨ੍ਹਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਾ ਸਕਦੀ ਹੈ। ਡਾਕਟਰਾਂ ਅਨੁਸਾਰ ਸ਼ੂਗਰ ਰੋਗ ਜੈਨੇਟਿਕਸ ਜਾਂ ਬੁਢਾਪੇ ਜਾਂ ਮੋਟਾਪੇ ਕਾਰਨ ਜਾਂ ਤਣਾਅ ਦੇ ਕਾਰਨ ਹੋ ਸਕਦਾ ਹੈ।
ਸ਼ੂਗਰ ਦੇ ਮਰੀਜ਼ਾਂ ਨੂੰ ਖਾਸ ਤੌਰ 'ਤੇ ਆਪਣਾ ਧਿਆਨ ਰੱਖਣਾ ਪੈਂਦਾ ਹੈ। ਉਨ੍ਹਾਂ ਨੂੰ ਖਾਣਾ ਜਾਂ ਕੋਈ ਵੀ ਫਲ ਖਾਣ ਤੋਂ ਪਹਿਲਾਂ 10 ਵਾਰ ਸੋਚਣਾ ਪੈਂਦਾ ਹੈ। ਥੋੜ੍ਹੀ ਜਿਹੀ ਲਾਪਰਵਾਹੀ ਉਨ੍ਹਾਂ ਲਈ ਇੰਨ੍ਹੀ ਹਾਵੀ ਹੋ ਜਾਂਦੀ ਹੈ ਕਿ ਉਨ੍ਹਾਂ ਦੇ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ਤੋਂ ਬਾਹਰ ਹੋ ਜਾਂਦਾ ਹੈ। ਵੈਸੇ ਤਾਂ ਸ਼ੂਗਰ ਦੇ ਮਰੀਜਾਂ ਨੂੰ ਸੋਚ ਕੇ ਹੀ ਖਾਣੇ ਦਾ ਸੇਵਨ ਕਰਨਾ ਚਾਹੀਦਾ ਹੈ। ਅੱਜ ਅੱਸੀ ਅਜਿਹੀਆਂ ਰੋਟੀਆਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦਾ ਸੇਵਨ ਕਰਨ ਤੋਂ ਸ਼ੁਗਰ ਦੇ ਮਰੀਜਾਂ ਨੂੰ ਪਰਹੇਜ ਕਰਨਾ ਚਾਹੀਦਾ ਹੈ।
ਕਣਕ ਦਾ ਆਟਾ ਬਲੱਡ ਸ਼ੂਗਰ ਨੂੰ ਵਧਾ ਸਕਦਾ ਹੈ
ਮੀਡੀਆ ਰਿਪੋਰਟਾਂ ਅਨੁਸਾਰ ਭਾਰਤ ਵਿੱਚ ਲਗਭਗ 7 ਕਰੋੜ ਲੋਕ ਸ਼ੂਗਰ ਤੋਂ ਪੀੜਤ ਹਨ। ਅਜਿਹੇ 'ਚ ਮਰੀਜ਼ਾਂ ਨੂੰ ਉਨ੍ਹਾਂ ਭੋਜਨਾਂ ਤੋਂ ਦੂਰ ਰਹਿਣਾ ਹੋਵੇਗਾ, ਜਿਨ੍ਹਾਂ 'ਚ ਗਲਾਈਸੈਮਿਕ ਇੰਡੈਕਸ ਜ਼ਿਆਦਾ ਹੋਵੇ। ਅਜਿਹੀ ਸਥਿਤੀ ਵਿੱਚ, ਕਣਕ ਦੇ ਆਟੇ ਵਿੱਚ ਕਾਰਬੋਹਾਈਡਰੇਟ ਮੌਜੂਦ ਹੁੰਦੇ ਹਨ, ਜੋ ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੋ ਸਕਦੇ ਹਨ। ਇਸ ਲਈ ਜ਼ਿਆਦਾ ਕਣਕ ਦੀਆਂ ਰੋਟੀਆਂ ਨਾ ਖਾਓ।
ਇਨ੍ਹਾਂ ਚੀਜ਼ਾਂ ਤੋਂ ਵੀ ਦੂਰੀ ਬਣਾ ਕੇ ਰੱਖੋ
ਇਸ ਤੋਂ ਇਲਾਵਾ ਹਾਈ ਬਲੱਡ ਸ਼ੂਗਰ ਲੈਵਲ ਦੀ ਸਮੱਸਿਆ ਤੋਂ ਪੀੜਤ ਲੋਕਾਂ ਨੂੰ ਰੋਜ਼ਾਨਾ ਬਾਸੀ ਰੋਟੀ ਅਤੇ ਠੰਡੇ ਦੁੱਧ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹੇਗਾ।
ਮਰੀਜ਼ ਇਸ ਆਟੇ ਦੀ ਰੋਟੀ ਖਾਵੇ
ਸ਼ੂਗਰ ਦੇ ਮਰੀਜ਼ ਚਨੇ ਦੇ ਆਟੇ ਦੀ ਰੋਟੀ ਖਾ ਸਕਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ। ਇਸ ਤੋਂ ਇਲਾਵਾ ਇਹ ਖੂਨ 'ਚ ਗਲੂਕੋਜ਼ ਦੇ ਸੋਖਣ ਦੀ ਪ੍ਰਕਿਰਿਆ ਨੂੰ ਵੀ ਹੌਲੀ ਕਰ ਦਿੰਦਾ ਹੈ, ਜਿਸ ਕਾਰਨ ਤੁਹਾਡੇ ਸਰੀਰ 'ਚ ਸ਼ੂਗਰ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ।
ਇਹ ਵੀ ਪੜ੍ਹੋ : ਕੈਂਸਰ ਸਮੇਤ ਕਈ ਬੀਮਾਰੀਆਂ ਦਾ ਇਲਾਜ ਕਰਦੈ ਅਨਾਨਾਸ! ਜਾਣੋ ਇਸਦੇ ਔਸ਼ਧੀ ਗੁਣ!
Disclaimer: ਲੇਖ ਵਿੱਚ ਦੱਸੀ ਗਈ ਸਲਾਹ ਅਤੇ ਸੁਝਾਅ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹਨ ਅਤੇ ਇਹਨਾਂ ਨੂੰ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।
Summary in English: Diabetics should avoid such breads! Harmful to Health!