![sugarcane sugarcane](https://d2ldof4kvyiyer.cloudfront.net/media/5268/sugarcane.jpeg)
sugarcane
ਅਗੇਤੀਆਂ (3) ਕਿਸਮਾਂ
ਸੀ ਓ ਪੀ ਬੀ 95 (ਸੀ ਓ ਪੀ ਬੀ 16211): ਇਸ ਕਿਸਮ ਦੇ ਗੰਨੇ ਲੰਬੇ ,ਮੋਟੇ ਅਤੇ ਜਾਮਣੀ ਹਰੇ ਰੰਗ ਦੀ ਭਾਅ ਮਾਰਦੇ ਹਨ। ਇਸ ਦੇ ਪੱਤੇ ਚੌੜੇ ਹੁੰਦੇ ਹਨ।ਇਸ ਦੇ ਰਸ ਵਿੱਚ ਮਿੱਠੇ ਦੀ ਮਾਤਰਾ ਦਸੰਬਰ ਮਹੀਨੇ 17 ਪ੍ਰਤੀਸ਼ਤ ਹੋ ਜਾਂਦੀ ਹੈ।
ਇਹ ਕਿਸਮ ਰੱਤਾ ਰੋਗ ਦੀਆਂ ਪ੍ਰਚੱਲਤ ਪਰਜਾਤੀਆਂ ਦਾ ਟਾਕਰਾ ਕਰਦੀ ਹੈ ਅਤੇ ਕਾਂਗਿਆਰੀ ਪ੍ਰਤੀ ਦਰਮਿਆਨੀ ਸਹਿਣਸ਼ਲਿਤਾ ਰੱਖਦੀ ਹੈ। ਇਸ ਤੇ ਆਗ ਦੇ ਗੜੂੰਏ ਦਾ ਹਮਲਾ ਘੱਟ ਹੁੰਦਾ ਹੈ। ਇਹ ਕਿਸਮ ਚੰਗੇ ਮੂਢੇ ਦੇ ਨਾਲ- ਨਾਲ ਕੋਰੇ ਨੂੰ ਵੀ ਸਹਾਰ ਲੈਂਦੀ ਹੈ।ਇਹ ਕਿਸਮ ਬਹੁਤ ਘੱਟ ਡਿੱਗਦੀ ਹੈ ਅਤੇ ਇਸ ਦਾ ਔਸਤ ਝਾੜ 425 ਕੁਇੰਟਲ ਪ੍ਰਤੀ ਏਕੜ ਹੈ।
ਸੀ ਓ ਪੀ ਬੀ 96 (ਸੀ ਓ ਪੀ ਬੀ 14181): ਇਸ ਕਿਸਮ ਦੇ ਗੰਨੇ ਦਰਮਿਆਨੇ ਮੋਟ, ਗੋਲਾਕਾਰ ਅਤੇ ਪੀਲੇ ਹਰੇ ਰੰਗ ਦੇ ਹੁੰਦੇ ਹਨ। ਇਸ ਦੇ ਰਸ ਵਿੱਚ ਮਿੱਠੇ ਦੀ ਮਾਤਰਾ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਕ੍ਰਮਵਾਰ 16-17 ਅਤੇ 18 ਪ੍ਰਤੀਸ਼ਤ ਹੋ ਜਾਂਦੀ ਹੈ।ਇਸ ਕਿਸਮ ਦਾ ਮੂਢਾ ਚੰਗਾ ਹੁੰਦਾ ਹੈ।ਇਹ ਕਿਸਮ ਰੱਤਾ ਰੋਗ ਦੀਆਂ ਪ੍ਰਚੱਲਤ ਪਰਜਾਤੀਆਂ ਦਾ ਟਾਕਰਾ ਕਰਦੀ ਹੈ । ਇਸ ਕਿਸਮ ਦਾ ਗੁੜ ਬਹੁਤ ਚੰਗਾ ਬਣਦਾ ਹੈ ਅਤੇ ਇਸ ਦਾ ਔਸਤ ਝਾੜ 382 ਕੁਇੰਟਲ ਪ੍ਰਤੀ ਏਕੜ ਹੈ।
![sugarcane sugarcane](https://d2ldof4kvyiyer.cloudfront.net/media/5270/whatsapp-image-2021-03-06-at-43413-pm.jpeg)
sugarcane
ਸੀ ਓ 15023 (ਆਰਜ਼ੀ ਸਿਫਾਰਸ਼): ਇਸ ਕਿਸਮ ਦੇ ਗੰਨੇ ਦਰਮਿਆਨੇ ਮੋਟੇ ਅਤੇ ਪੀਲੇ ਹਰੇ ਰੰਗ ਦੇ ਹੁੰਦੇ ਹਨ।ਇਸ ਦੇ ਰਸ ਵਿੱਚ ਮਿੱਠੇ ਦੀ ਮਾਤਰਾ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਕ੍ਰਮਵਾਰ 16-17 ਅਤੇ 18 ਪ੍ਰਤੀਸ਼ਤ ਹੋ ਜਾਂਦੀ ਹੈ।ਇਹ ਕਿਸਮ ਰੱਤਾ ਰੋਗ ਦੀਆਂ ਪ੍ਰਚੱਲਤ ਪਰਜਾਤੀਆਂ ਦਾ ਟਾਕਰਾ ਕਰਦੀ ਹੈ । ਇਸ ਕਿਸਮ ਦਾ ਔਸਤ ਝਾੜ 310 ਕੁਇੰਟਲ ਪ੍ਰਤੀ ਏਕੜ ਹੈ।
ਦਰਮਿਆਨੀ ਪਿਛੇਤੀ (1) ਕਿਸਮ
ਸੀ ਓ ਪੀ ਬੀ 98 (ਸੀ ਓ ਪੀ ਬੀ 14185): ਇਸ ਕਿਸਮ ਦੇ ਗੰਨੇ ਲੰਬੇ, ਮੋਟੇ ਅਤੇ ਪੀਲੇ ਹਰੇ ਰੰਗ ਦੇ ਹੁੰਦੇ ਹਨ ।
ਇਸ ਦੇ ਰਸ ਵਿੱਚ ਮਿੱਠੇ ਦੀ ਮਾਤਰਾ ਜਨਵਰੀ ਅਤੇ ਮਾਰਚ ਮਹੀਨੇ ਦੌਰਾਨ ਕ੍ਰਮਵਾਰ 17 ਅਤੇ 19 ਪ੍ਰਤੀਸ਼ਤ ਹੋ ਜਾਂਦੀ ਹੈ। ਇਸ ਕਿਸਮ ਦਾ ਮੂਢਾ ਚੰਗਾ ਹੁੰਦਾ ਹੈ। ਇਹ ਕਿਸਮ ਰੱਤਾ ਰੋਗ ਦੀਆਂ ਪ੍ਰਚੱਲਤ ਪਰਜਾਤੀਆਂ ਦਾ ਟਾਕਰਾ ਕਰਨ ਦੇ ਸਮਰੱਥ ਹੈ।ਇਸ ਦਾ ਔਸਤ ਝਾੜ 400 ਕੁਇੰਟਲ ਪ੍ਰਤੀ ਏਕੜ ਹੈ।
Dr Gulzar S Sanghera
Principal Sugarcane Breeder
PAU RRS kapurthala post box 34
Email: sangheragulzar@pau.edu
Summary in English: PAU recommends 4 new varieties of sugarcane