![ਡੇਅਰੀ ਸੈਕਟਰ ਨੂੰ ਵੱਡਾ ਹੁਲਾਰਾ ਡੇਅਰੀ ਸੈਕਟਰ ਨੂੰ ਵੱਡਾ ਹੁਲਾਰਾ](https://d2ldof4kvyiyer.cloudfront.net/media/11623/thumbnail_sept-2022-2-17.jpg)
ਡੇਅਰੀ ਸੈਕਟਰ ਨੂੰ ਵੱਡਾ ਹੁਲਾਰਾ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਪੱਖੀ ਹੈ। ਇਹ ਗੱਲ ਅੱਸੀ ਨਹੀਂ ਸਗੋਂ ਪੰਜਾਬ ਸਰਕਾਰ ਦੇ ਹਰਮਨ ਪਿਆਰੇ ਕੰਮ ਦੱਸਦੇ ਹਨ। ਜੀ ਹਾਂ, ਕਿਸਾਨੀ ਨੂੰ ਲਾਹੇਵੰਦ ਧੰਦਾ ਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ ਆਪਣੇ ਟੀਚੇ ਦੇ ਮੱਦੇਨਜ਼ਰ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਸ਼ੂ ਪਾਲਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਇਨ੍ਹਾਂ ਹੀ ਨਹੀਂ, ਇਸ ਸ਼ਿਲਾਘਯੋਗ ਕਦਮ ਤੋਂ ਨਾ ਸਿਰਫ ਡੇਅਰੀ ਕਿਸਾਨਾਂ ਨੂੰ ਸਗੋਂ ਆਮ ਜਨਤਾ ਨੂੰ ਵੀ ਕਾਫੀ ਲਾਭ ਪਹੁੰਚੇਗਾ।
![ਕਿਸਾਨੀ ਨੂੰ ਲਾਹੇਵੰਦ ਧੰਦਾ ਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣਾ ਸਾਡਾ ਟੀਚਾ: ਮੁੱਖ ਮੰਤਰੀ ਕਿਸਾਨੀ ਨੂੰ ਲਾਹੇਵੰਦ ਧੰਦਾ ਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣਾ ਸਾਡਾ ਟੀਚਾ: ਮੁੱਖ ਮੰਤਰੀ](https://d2ldof4kvyiyer.cloudfront.net/media/11624/verka-1.png)
ਕਿਸਾਨੀ ਨੂੰ ਲਾਹੇਵੰਦ ਧੰਦਾ ਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣਾ ਸਾਡਾ ਟੀਚਾ: ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਵਿਖੇ ਵੇਰਕਾ ਪਲਾਂਟ ਦਾ ਉਦਘਾਟਨ ਕੀਤਾ ਹੈ। ਇਹ ਪਲਾਂਟ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਦੱਸ ਦੇਈਏ ਕਿ ਇਸ ਦੀ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਕਰਨ ਦੀ ਸਮਰੱਥਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ।
ਮੁੱਖ ਮੰਤਰੀ ਮਾਨ ਵੱਲੋਂ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕਰਕੇ ਲਿਖਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ…ਜਿਸਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗਾ…ਸਾਡੀ ਕੋਸ਼ਿਸ਼ ਹੈ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਈਏ ਤੇ ਕਿਸਾਨਾਂ ਨੂੰ ਖੁਸ਼ਹਾਲ…ਜਿਸ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ…
![ਕਿਸਾਨੀ ਨੂੰ ਲਾਹੇਵੰਦ ਧੰਦਾ ਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣਾ ਸਾਡਾ ਟੀਚਾ: ਮੁੱਖ ਮੰਤਰੀ ਕਿਸਾਨੀ ਨੂੰ ਲਾਹੇਵੰਦ ਧੰਦਾ ਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣਾ ਸਾਡਾ ਟੀਚਾ: ਮੁੱਖ ਮੰਤਰੀ](https://d2ldof4kvyiyer.cloudfront.net/media/11625/verka-2.png)
ਕਿਸਾਨੀ ਨੂੰ ਲਾਹੇਵੰਦ ਧੰਦਾ ਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣਾ ਸਾਡਾ ਟੀਚਾ: ਮੁੱਖ ਮੰਤਰੀ
ਕਿਸਾਨੀ ਨੂੰ ਬਣਾਈਏ ਲਾਹੇਵੰਦ ਧੰਦਾ: ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਈਏ ਤੇ ਕਿਸਾਨਾਂ ਨੂੰ ਖੁਸ਼ਹਾਲ ਕਰੀਏ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦੇ ਆਸਪਾਸ ਦੇ ਇਲਾਕਿਆਂ ਲਈ 15 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਇਹ ਪਲਾਂਟ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪਲਾਂਟ 1 ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਕਰੇਗਾ ਤੇ ਆਉਣ ਵਾਲੇ ਦਿਨਾਂ ‘ਚ ਲੁਧਿਆਣੇ ਵਿਖੇ 6 ਗੁਣਾ ਵੱਡਾ ਪਲਾਂਟ ਸਥਾਪਤ ਕਰਾਂਗੇ।
ਨਕਲੀ ਦੁੱਧ ਦੀ ਸਪਲਾਈ ਰੋਕਣ 'ਚ ਮਦਦ: ਮੁੱਖ ਮੰਤਰੀ
ਆਪਣੇ ਸੰਬੋਧਨ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪ੍ਰੋਜੈਕਟ ਡੇਅਰੀ ਸੈਕਟਰ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ 'ਚ ਨਕਲੀ ਦੁੱਧ ਦੀ ਸਪਲਾਈ ਨੂੰ ਰੋਕਣ 'ਚ ਵੀ ਮਦਦ ਮਿਲੇਗੀ।
100 ਕਰੋੜ ਰੁਪਏ ਦੀ ਲਾਗਤ ਦਾ ਇੱਕ ਹੋਰ ਪਲਾਂਟ ਲੱਗੇਗਾ: ਮੁੱਖ ਮੰਤਰੀ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਪਲਾਂਟ ਤੋਂ 6 ਗੁਣਾ ਵੱਧ ਸਮਰੱਥਾ ਵਾਲਾ ਇੱਕ ਹੋਰ ਪਲਾਂਟ ਲੁਧਿਆਣਾ 'ਚ 100 ਕਰੋੜ ਰੁਪਏ ਦੀ ਲਾਗਤ ਨਾਲ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਵੀ ਛੇਤੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਦੇ ਦੱਸਿਆ ਕਿ ਇਨ੍ਹਾਂ ਪਲਾਂਟਾਂ ਦੀ ਗੁਣਵੱਤਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਗੰਨੇ ਦੀਆਂ ਇਹ 3 ਕਿਸਮਾਂ ਸਭ ਤੋਂ ਵਧੀਆ, ਬਿਮਾਰੀਆਂ ਤੇ ਕੀੜਿਆਂ ਪ੍ਰਤੀ ਰੋਧਕ, ਵੱਧ ਝਾੜ ਦੇਣ ਲਈ ਤਿਆਰ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਜ਼ਰੂਰਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਿੰਡਾਂ ਤੋਂ ਵਧੀਆ ਕੁਆਲਿਟੀ ਵਾਲਾ ਦੁੱਧ ਖਰੀਦਿਆ ਜਾ ਸਕੇ ਅਤੇ ਫਿਰ ਪ੍ਰੋਸੈਸਿੰਗ ਤੋਂ ਬਾਅਦ ਖਪਤਕਾਰਾਂ ਨੂੰ ਸਪਲਾਈ ਕੀਤਾ ਜਾਵੇ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਧੀਆ ਭਾਅ ਦੇਣ ਲਈ ਯਤਨ ਕਰ ਰਹੀ ਹੈ।
Summary in English: Big boost to dairy sector, Our goal is to make agriculture a profitable business and farmers happy: Chief Minister