![ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ](https://d2ldof4kvyiyer.cloudfront.net/media/15348/pm-modi.jpg)
ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ
Cremation: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਹੁਣ ਸਾਡੇ ਵਿੱਚ ਨਹੀਂ ਰਹੇ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਅੱਜ ਦੁਪਹਿਰ 1 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀਆਂ ਅੰਤਿਮ ਰਸਮਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਘਰ ਤੋਂ ਇੱਕ ਕਿਲੋਮੀਟਰ ਦੀ ਦੂਰੀ 'ਤੇ ਉਨ੍ਹਾਂ ਦਾ ਕਿੰਨੂ ਦਾ ਬਾਗ ਹੈ, ਜਿੱਥੇ ਅੰਤਿਮ ਸਸਕਾਰ ਕੀਤਾ ਜਾਣਾ ਹੈ। ਬਾਅਦ ਵਿੱਚ ਇਸ ਪਲੇਟਫਾਰਮ ਨੂੰ ਯਾਦਗਾਰ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸ ਮੌਕੇ ਸਿਆਸੀ ਹਸਤੀਆਂ ਤੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪੁੱਜ ਰਹੇ ਹਨ ਅਤੇ ਮਾਹੌਲ ਬੇਹੱਦ ਗ਼ਮਗੀਨ ਬਣਿਆ ਹੋਇਆ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਮੌਕੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ Parkash Singh Badal ਦਾ ਦੇਹਾਂਤ, ਪਿੰਡ ਬਾਦਲ ਵਿਖੇ ਹੋਵੇਗਾ ਸਸਕਾਰ
![ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ](https://d2ldof4kvyiyer.cloudfront.net/media/15347/modi.jpg)
ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਪ੍ਰਮੁੱਖ ਸਿਆਸੀ ਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੀਆਂ। ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਤੋਂ ਅਕਾਲੀ ਦਲ ਦੇ ਸੈਂਕੜੇ ਵਰਕਰ ਤੇ ਹੋਰ ਪਾਰਟੀਆਂ ਦੇ ਆਗੂ ਵੀ ਪੁੱਜੇ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8:28 ਵਜੇ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਉੱਘੇ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ 26 ਅਤੇ 27 ਅਪ੍ਰੈਲ ਨੂੰ ਦੋ ਦਿਨਾਂ ਦਾ ਰਾਜਕੀ ਸੋਗ ਰੱਖਿਆ ਗਿਆ ਹੈ, ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।
ਇਹ ਵੀ ਪੜ੍ਹੋ : ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦੇਹਾਂਤ, 58 ਸਾਲ ਦੀ ਉਮਰ `ਚ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ
ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਦਾ ਇਕ ਵੱਡਾ ਅਧਿਆਏ ਖਤਮ ਹੋ ਗਿਆ ਹੈ। 95 ਸਾਲ ਦੀ ਉਮਰ ਤੱਕ ਸਿਆਸਤ ਵਿੱਚ ਸਰਗਰਮ ਰਹਿਣ ਕਰਕੇ ਉਨ੍ਹਾਂ ਨੂੰ ਸਿਆਸਤ ਦਾ ਬਾਬਾ ਬੋਹੜ (ਵੱਡਾ) ਕਿਹਾ ਜਾਂਦਾ ਸੀ। ਉਸਨੇ 20 ਸਾਲ ਦੀ ਉਮਰ ਵਿੱਚ 1947 ਵਿੱਚ ਸਰਪੰਚ ਦੀ ਚੋਣ ਜਿੱਤ ਕੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ।
ਇਹ ਵੀ ਪੜ੍ਹੋ : Famous Actor-Director Satish Kaushik ਦਾ ਦਿਹਾਂਤ, 66 ਸਾਲ ਦੀ ਉਮਰ 'ਚ ਲਏ ਆਖਰੀ ਸਾਹ
![ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ](https://d2ldof4kvyiyer.cloudfront.net/media/15346/modi-ji.jpg)
ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ
ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਪਿੰਡ ਅਬੁਲ ਖੁਰਾਣਾ, ਬਠਿੰਡਾ ਜ਼ਿਲ੍ਹੇ ਵਿੱਚ ਹੋਇਆ ਸੀ। ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੇ 20 ਸਾਲ ਦੀ ਉਮਰ ਵਿੱਚ ਸਰਪੰਚ ਦੀ ਚੋਣ ਜਿੱਤ ਕੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਕਦੇ ਨਹੀਂ ਦੇਖਿਆ ਅਤੇ ਦੇਖਦਿਆਂ ਹੀ ਦੇਖਦਿਆਂ ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ।
Summary in English: Cremation of Prakash Singh Badal at village Badal today