1. Home
  2. ਖਬਰਾਂ

ਕਿਸਾਨਾਂ ਲਈ ਖੁਸ਼ਖਬਰੀ ! ਪੰਜਾਬ ਸਰਕਾਰ ਨੇ ਵਧਾਇਆ ਸਿਹਤ ਬੀਮਾ ਯੋਜਨਾ ਦਾ ਦਾਇਰਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ, ਜਦਕਿ ਬੀਤੇ ਸਾਲ ਪੰਜ ਲੱਖ ਕਿਸਾਨਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਸੀ,ਸੂਬਾ ਸਰਕਾਰ ਵੱਲੋਂ ਇਹ ਸਕੀਮ 20 ਅਗਸਤ, 2019 ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਸ਼ੁਰੂ ਕੀਤੀ ਗਈ ਸੀ ਅਤੇ ਸਾਲ 2019-20

KJ Staff
KJ Staff

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ, ਜਦਕਿ ਬੀਤੇ ਸਾਲ ਪੰਜ ਲੱਖ ਕਿਸਾਨਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਸੀ,ਸੂਬਾ ਸਰਕਾਰ ਵੱਲੋਂ ਇਹ ਸਕੀਮ 20 ਅਗਸਤ, 2019 ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਸ਼ੁਰੂ ਕੀਤੀ ਗਈ ਸੀ ਅਤੇ ਸਾਲ 2019-20 ਦੌਰਾਨ 45 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਜੋ ਖਾਸ ਕਰਕੇ ਕੋਵਿਡ ਦੇ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ, ਸੂਬਾ ਸਰਕਾਰ ਨੇ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸੂਚੀਬੱਧ ਕੀਤੇ ਹਸਪਤਾਲਾਂ ਵਿੱਚ ਕੋਵਿਡ-19 ਦੇ ਇਲਾਜ ਲਈ ਦਰਾਂ ਵੀ ਤੈਅ ਕੀਤੀਆਂ ਗਈਆਂ

ਇੰਨਾ ਬਿਮਾਰੀਆਂ ਦਾ ਆਯੂਸ਼ਮਾਨ ਭਾਰਤ ਸਕੀਮ ਅਧੀਨ ਇਲਾਜ਼

ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546  ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ

ਇਸ ਤਰ੍ਹਾਂ ਕਿਸਾਨਾਂ ਨੂੰ ਜੋੜਿਆ ਜਾਵੇਗਾ 

ਆਯੂਸ਼ਮਾਨ ਭਾਰਤ  ਸਕੀਮ ਦੇ ਪਹਿਲੇ ਸਾਲ ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸਨ ਜਿਨ੍ਹਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ 'ਜੇ' ਫਾਰਮਾਂ ਦੇ ਆਧਾਰ 'ਤੇ ਯੋਗ ਪਾਇਆ ਗਿਆ ਸੀ, ਸਾਲ 2020-21 ਦੌਰਾਨ 8.70 ਲੱਖ 'ਜੇ' ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ, ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ 'ਜੇ' ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ,ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੇ ਦੱਸਿਆ ਕਿ ਮੰਡੀ ਬੋਰਡ ਨੇ ਯੋਗ ਕਿਸਾਨਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਇਸ ਦਾ ਲਾਭ  ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ http://www.mandiboard.nic.in/ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ, ਮੰਡੀ ਬੋਰਡ ਵੱਲੋਂ ਕਿਸਾਨਾਂ ਪਾਸੋਂ ਅਰਜ਼ੀਆਂ ਪ੍ਰਾਪਤ ਹੋਣ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਬਣਾਏ ਪੋਰਟਲ 'ਤੇ ਅਪਲੋਡ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ 'ਸਿਹਤ ਬੀਮਾ ਕਾਰਡ' ਜਾਰੀ ਹੋ ਜਾਣਗੇ

Summary in English: Good news for farmers! Punjab government has extended the scope of health insurance scheme

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters