1. Home
  2. ਖਬਰਾਂ

Madhya Pradesh ਦੇ ਕ੍ਰਿਸ਼ੀ ਵਿਗਿਆਨ ਕੇਂਦਰ Raisen ਵਿੱਚ MFOI Samridh Kisan Utsav ਦਾ ਆਯੋਜਨ, 30 Progressive Farmers ਨੂੰ ਕੀਤਾ ਸਨਮਾਨਿਤ

17 ਜੁਲਾਈ, 2024 ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਰਾਏਸੇਨ (ਮੱਧ ਪ੍ਰਦੇਸ਼) ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ 150 ਕਿਸਾਨਾਂ ਨੇ ਭਾਗ ਲਿਆ ਅਤੇ 30 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

Gurpreet Kaur Virk
Gurpreet Kaur Virk
'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024'

MFOI Samridh Kisan Utsav 2024: ਕ੍ਰਿਸ਼ੀ ਜਾਗਰਣ ਦੁਆਰਾ 17 ਜੁਲਾਈ, 2024 ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਰਾਏਸੇਨ, ਮੱਧ ਪ੍ਰਦੇਸ਼ ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ ਗਿਆ ਸੀ। ਪ੍ਰੋਗਰਾਮ ਦਾ ਵਿਸ਼ਾ “ਸਾਉਣੀ ਦੀਆਂ ਫ਼ਸਲਾਂ ਵਿੱਚ ਬਿਮਾਰੀਆਂ ਅਤੇ ਕੀੜੇ ਪ੍ਰਬੰਧਨ, ਟਰੈਕਟਰ ਉਦਯੋਗ ਵਿੱਚ ਨਵੀਨਤਾ, ਟਰੈਕਟਰ ਪ੍ਰਬੰਧਨ ਅਤੇ ਬਾਜਰੇ ਦੀ ਖੇਤੀ” ਸੀ। ਤੁਹਾਨੂੰ ਦੱਸ ਦੇਈਏ ਕਿ ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਰਾਏਸੇਨ (ਐਮ.ਪੀ.) ਇਸ ਪ੍ਰੋਗਰਾਮ ਦਾ ਭਾਈਵਾਲ ਸੀ।

ਇਸ ਦੇ ਨਾਲ ਹੀ ਰਾਏਸਨ ਵਿਖੇ ਆਯੋਜਿਤ ਇਸ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') 'ਚ ਲਗਭਗ 150 ਕਿਸਾਨਾਂ ਨੇ ਭਾਗ ਲਿਆ, ਜਿੱਥੇ ਉਨ੍ਹਾਂ ਨੇ ਖੇਤੀ ਅਤੇ ਵਰਤੀਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ

17 ਜੁਲਾਈ, 2024 ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਰਾਏਸੇਨ (ਮੱਧ ਪ੍ਰਦੇਸ਼) ਵਿਖੇ ਹੋਏ ਪ੍ਰੋਗਰਾਮ ਵਿੱਚ 30 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 150 ਕਿਸਾਨਾਂ ਦੀ ਭਾਗੀਦਾਰੀ ਨਾਲ ਇਹ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਰਿਸ਼ਭ ਦੂਬੇ ਅਤੇ ਅਰਜੁਨ ਸਿੰਘ ਨੇ ਮਹਿੰਦਰਾ ਟਰੈਕਟਰਜ਼ ਦੀ ਤਰਫੋਂ ਰਾਏਸੇਨ ਦੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਕਿਸਾਨਾਂ ਨੂੰ ਆਪਣੇ ਨਵੀਨਤਮ ਟਰੈਕਟਰਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕੇਵੀਕੇ ਦੇ ਵਿਗਿਆਨੀਆਂ ਨੇ ਵੀ ਪ੍ਰੋਗਰਾਮ ਵਿੱਚ ਅਹਿਮ ਯੋਗਦਾਨ ਪਾਇਆ।

'MFOI Awards' ਬਾਰੇ ਜਾਣਕਾਰੀ

ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?

ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।​

Summary in English: MFOI Samridh Kisan Utsav organized at Krishi Vigyan Kendra Raisen, Madhya Pradesh, 30 Progressive Farmers felicitated

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters