1. Home
  2. ਖਬਰਾਂ

ਪੀ.ਏ.ਯੂ. ਨੇ Kisan Mela 2025 ਦੀਆਂ ਤਰੀਕਾਂ ਦਾ ਕੀਤਾ ਐਲਾਨ, ਇਥੇ ਦੇਖੋ ਪ੍ਰੋਗਰਾਮਾਂ ਦੀ ਸੂਚੀ

ਪੀ.ਏ.ਯੂ. ਨੇ March 2025 ਵਿੱਚ ਹੋਣ ਵਾਲੇ ਕਿਸਾਨ ਮੇਲਿਆਂ ਦੀ ਸੂਚੀ ਜਾਰੀ ਕੀਤੀ, ਇਹ ਮੇਲੇ 5 ਮਾਰਚ ਤੋਂ ਸ਼ੁਰੂ ਹੋ ਕੇ 25 ਮਾਰਚ ਤੱਕ ਚੱਲਣਗੇ।

Gurpreet Kaur Virk
Gurpreet Kaur Virk
ਕਿਸਾਨ ਮੇਲਾ 2025

ਕਿਸਾਨ ਮੇਲਾ 2025

Kisan Mela 2025: ਕਿਸਾਨਾਂ ਲਈ ਮਸੀਹਾ ਮੰਨੀ ਜਾਂਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਸਮੇਂ-ਸਮੇਂ 'ਤੇ ਨਵੇਕਲੇ ਕਦਮ ਚੁੱਕਦੀ ਰਹਿੰਦੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।

ਇਸ ਲੜੀ ਨੂੰ ਅੱਗੇ ਤੋਰਦਿਆਂ ਪੀਏਯੂ (PAU) ਨੇ ਕਿਸਾਨਾਂ ਨਾਲ ਸ਼ਾਨਦਾਰ ਜਾਣਕਾਰੀ ਸਾਂਝੀ ਕਰਦਿਆਂ ਮਾਰਚ 2025 (March 2025) ਵਿੱਚ ਹੋਣ ਵਾਲੇ 7 ਕਿਸਾਨ ਮੇਲਿਆਂ (Kisan Mela 2025) ਦੀ ਪ੍ਰੋਗਰਾਮ ਸੂਚੀ ਜਾਰੀ ਕੀਤੀ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਮਾਰਚ-2025 ਵਿੱਚ ਸਾਉਣੀ ਦੀਆਂ ਫਸਲਾਂ ਲਈ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਸਾਂਝੀ ਕੀਤੀ ਵਿਉਂਤਬੰਦੀ ਅਨੁਸਾਰ ਮੇਲਿਆਂ ਦੀ ਸ਼ੁਰੂਆਤ 5 ਮਾਰਚ ਨੂੰ ਨਾਗਕਲਾਂ ਜਹਾਂਗੀਰ, ਅੰਮ੍ਰਿਤਸਰ ਵਿਖੇ ਪਹਿਲੇ ਕਿਸਾਨ ਮੇਲੇ ਨਾਲ ਹੋਵੇਗੀ। ਇਸ ਤੋਂ ਬਾਅਦ 7 ਮਾਰਚ ਨੂੰ ਬੱਲੋਵਾਲ ਸੌਂਖੜੀ, 11 ਮਾਰਚ ਨੂੰ ਫਰੀਦਕੋਟ ਅਤੇ 13 ਮਾਰਚ ਨੂੰ ਗੁਰਦਾਸਪੁਰ, 18 ਮਾਰਚ ਨੂੰ ਬਠਿੰਡਾ ਅਤੇ ਰੌਣੀ (ਪਟਿਆਲਾ) ਵਿਖੇ 25 ਮਾਰਚ ਨੂੰ ਕਿਸਾਨ ਮੇਲੇ ਕਰਵਾਏ ਜਾਣਗੇ। ਪੀ.ਏ.ਯੂ. ਲੁਧਿਆਣਾ ਵਿਖੇ ਦੋ ਰੋਜਾ ਕਿਸਾਨ ਮੇਲਾ 21 ਅਤੇ 22 ਮਾਰਚ ਨੂੰ ਹੋਵੇਗਾ।

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਕਿਸਾਨ ਮੇਲਿਆਂ ਦਾ ਉਦੇਸ਼ ‘ਨਵੀਆਂ ਖੇਤੀ ਤਕਨੀਕਾਂ ਅਪਣਾਓ, ਖਰਚ ਘਟਾਓ, ਝਾੜ ਵਧਾਓ’ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਕਿਸਾਨਾਂ ਨੂੰ ਟਿਕਾਊ ਖੇਤੀਬਾੜੀ ਲਈ ਪ੍ਰੇਰਿਤ ਕਰਨ ਦੀ ਲੋੜ ਹੈ ਅਤੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲੇ ਖੇਤੀਬਾੜੀ ਦੀ ਸਥਿਰਤਾ ਨੂੰ ਉਤਸਾਹਿਤ ਕਰਨਗੇ।

ਇਹ ਵੀ ਪੜ੍ਹੋ: 'ਪੌਦਿਆਂ ਵਿੱਚ ਤਣਾਅ ਸਹਿਣਸ਼ੀਲਤਾ ਦੇ ਵਿਕਾਸ ਲਈ ਉੱਨਤ ਬ੍ਰੀਡਿੰਗ ਤਕਨੀਕਾਂ' ਵਿਸ਼ੇ 'ਤੇ 21 ਰੋਜ਼ਾ ਸਿਖਲਾਈ ਕੋਰਸ ਸ਼ੁਰੂ

ਨਿਰਦੇਸਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਕਿਸਾਨ ਮੇਲਿਆਂ ਦੇ ਸਫਲ ਅਤੇ ਸੁਚਾਰੂ ਆਯੋਜਨ ਲਈ ਪੀ.ਏ.ਯੂ. ਵਿਖੇ ਤਿਆਰੀਆਂ ਚੱਲ ਰਹੀਆਂ ਹਨ | ਕਿਸਾਨ ਪੀ.ਏ.ਯੂ. ਦੀ ਪ੍ਰੇਰਕ ਸ਼ਕਤੀ ਹਨ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਅਤੇ ਊਰਜਾ ਨਾਲ ਭਰੀ ਹਿੱਸੇਦਾਰੀ ਪੀ.ਏ.ਯੂ. ਨੂੰ ਆਪਣੇ ਪੈਰਾਂ ’ਤੇ ਖੜ੍ਹੀ ਰਹਿਣ ਅਤੇ ਕਿਸਾਨ ਭਾਈਚਾਰੇ ਦੀਆਂ ਲਗਾਤਾਰ ਬਦਲਦੀਆਂ ਅਤੇ ਲਗਾਤਾਰ ਵਧਦੀਆਂ ਲੋੜਾਂ ਨਾਲ ਤਾਲਮੇਲ ਰੱਖਣ ਲਈ ਪ੍ਰੇਰਿਤ ਕਰਦੀ ਹੈ।

Summary in English: PAU announces dates for Kisan Mela 2025, see list of programs here

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters