![ਸੀ.ਐਮ ਭਗਵੰਤ ਮਾਨ ਦਾ ਜਨਮ ਦਿਹਾੜਾ ਸੀ.ਐਮ ਭਗਵੰਤ ਮਾਨ ਦਾ ਜਨਮ ਦਿਹਾੜਾ](https://d2ldof4kvyiyer.cloudfront.net/media/11991/17oct6.jpg)
ਸੀ.ਐਮ ਭਗਵੰਤ ਮਾਨ ਦਾ ਜਨਮ ਦਿਹਾੜਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਯਾਨੀ ਕੇ 17 ਅਕਤੂਬਰ ਨੂੰ ਜਨਮਦਿਨ ਹੈ। ਦੱਸ ਦੇਈਏ ਕਿ ਸੀ.ਐਮ ਭਗਵੰਤ ਮਾਨ ਅੱਜ 49 ਸਾਲ ਦੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੂੰ ਪਰਿਵਾਰ ਸਮੇਤ ਸੂਬੇ ਭਰ ਤੋਂ ਜਨਮਦਿਨ ਦੀਆਂ ਵਧਾਈਆਂ ਮਿਲ ਰਹੀਆਂ ਹਨ। ਆਪਣੇ ਜਨਮਦਿਨ ਦੇ ਮੌਕੇ `ਤੇ ਸੀ.ਐਮ ਮਾਨ ਨੇ ਅੱਜ ਸਵੇਰੇ ਆਪਣੇ ਟਵਿੱਟਰ ਹੈਂਡਲ `ਤੇ ਆਪਣੇ ਬਚਪਨ ਦੀ ਫੋਟੋ ਲੋਕਾਂ ਨਾਲ ਸਾਂਝੀ ਕੀਤੀ।
![ਮੁੱਖ ਮੰਤਰੀ ਭਗਵੰਤ ਮਾਨ ਦੀ ਬਚਪਨ ਦੀ ਫੋਟੋ ਮੁੱਖ ਮੰਤਰੀ ਭਗਵੰਤ ਮਾਨ ਦੀ ਬਚਪਨ ਦੀ ਫੋਟੋ](https://d2ldof4kvyiyer.cloudfront.net/media/11992/17oct4.jpg)
ਮੁੱਖ ਮੰਤਰੀ ਭਗਵੰਤ ਮਾਨ ਦੀ ਬਚਪਨ ਦੀ ਫੋਟੋ
ਮੁੱਖ ਮੰਤਰੀ ਮਾਨ ਦਾ ਜਨਮ 17 ਅਕਤੂਬਰ 1973 ਨੂੰ ਇੱਕ ਸਿੱਖ ਪਰਿਵਾਰ `ਚ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ `ਚ ਹੋਇਆ ਸੀ। ਰਾਜਨੀਤੀ `ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਇੱਕ ਕਾਮੇਡੀਅਨ ਵਜੋਂ ਜਾਣੇ ਜਾਂਦੇ ਸੀ। ਉਨ੍ਹਾਂ ਦਾ ਕਾਮੇਡੀਅਨ ਤੋਂ ਪੰਜਾਬ ਦੇ ਮੁੱਖ ਮੰਤਰੀ ਤੱਕ ਦਾ ਸਫ਼ਰ ਬਹੁਤ ਹੀ ਸ਼ਾਨਦਾਰ ਰਿਹਾ ਹੈ। ਅੱਜ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਭ ਤੋਂ ਮਸ਼ਹੂਰ ਚਿਹਰਿਆਂ `ਚੋਂ ਇੱਕ ਹਨ।
ਅੱਜ ਉਨ੍ਹਾਂ ਦੇ ਜਨਮਦਿਨ ਦੇ ਮੌਕੇ ਪੀ.ਐੱਮ ਮੋਦੀ ਸਮੇਤ ਕਈ ਸਿਆਸੀ ਆਗੂਆਂ `ਤੇ ਲੋਕਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਆਓ ਜਾਂਦੇ ਹਾਂ ਇਨ੍ਹਾਂ ਸਿਆਸੀ ਆਗੂਆਂ ਨੇ ਮੁੱਖ ਮੰਤਰੀ ਮਾਨ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੰਦਿਆਂ ਕਿ ਕਿਹਾ।
ਪੀ.ਐੱਮ ਮੋਦੀ ਨੇ ਕਿਹਾ, ''ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਪਰਮਾਤਮਾ ਉਨ੍ਹਾਂ ਨੂੰ ਲੰਬੀ ਤੇ ਸਿਹਤਮੰਦ ਜ਼ਿੰਦਗੀ ਬਖਸ਼ੇ।'' ਜਿਸ `ਤੇ ਭਗਵੰਤ ਮਾਨ ਨੇ ਪੀ.ਐੱਮ ਮੋਦੀ ਨੂੰ ਧੰਨਵਾਦ ਕੀਤਾ।
![ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ](https://d2ldof4kvyiyer.cloudfront.net/media/11993/17oct3.jpg)
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ''ਮੇਰੇ ਛੋਟੇ ਵੀਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਤੁਹਾਨੂੰ ਤੰਦਰੁਸਤੀ, ਲੰਬੀ ਉਮਰ ਤੇ ਪੰਜਾਬ ਵਾਸੀਆਂ ਦੀ ਸੇਵਾ ਕਰਨ ਦਾ ਬਲ ਬਖਸ਼ੇ।''
ਇਹ ਵੀ ਪੜ੍ਹੋ : ਕਿਸਾਨਾਂ ਨੇ ‘ਲਲਕਾਰ ਦਿਵਸ’ ਮੌਕੇ ਕੱਢੀ ਰੈਲੀ, 20 ਅਕਤੂਬਰ ਨੂੰ ਵੱਡੇ ਐਕਸ਼ਨ ਦਾ ਐਲਾਨ
ਸੀ.ਐਮ ਮਾਨ ਨੇ ਟਵਿੱਟਰ `ਤੇ ਆਪਣੇ ਬਚਪਨ ਦੀ ਫੋਟੋ ਸਾਂਝਾ ਕੀਤੀ `ਤੇ ਸਾਰਿਆਂ ਨੂੰ ਧੰਨਵਾਦ ਕਰਦਿਆਂ ਕਿਹਾ, ''ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ। ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ ਹੋਵੇ ਪੰਜਾਬ।''
![ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਭਗਵੰਤ ਮਾਨ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਭਗਵੰਤ ਮਾਨ](https://d2ldof4kvyiyer.cloudfront.net/media/11994/17oct5.jpg)
ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਭਗਵੰਤ ਮਾਨ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ, ''ਸਰਦਾਰ ਭਗਤ ਸਿੰਘ ਜੀ ਦੀ ਸੋਚ 'ਤੇ ਪਹਿਰਾ ਦੇਣ ਵਾਲੇ ਸਾਡੇ ਹਰਮਨ ਪਿਆਰੇ ਨੇਤਾ, ਪੰਜਾਬ ਦੀ ਆਨ ਬਾਨ ਅਤੇ ਸ਼ਾਨ ਮਾਣਯੋਗ ਮੁੱਖਮੰਤਰੀ ਸ਼੍ਰੀ ਭਗਵੰਤ ਮਾਨ ਜੀ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਇਸੇ ਤਰ੍ਹਾਂ ਤੁਹਾਡੇ ਉੱਤੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਲਈ ਆਪਣਾ ਮਿਹਰ ਭਰਿਆ ਹੱਥ ਬਣਾਏ ਰੱਖਣ।''
Summary in English: Today is the birthday of CM Bhagwant Mann, who guarded the thought of Sardar Bhagat Singh