1. Home
  2. ਖਬਰਾਂ

Vegetable Farming: ਨੀਵੀਆਂ ਸੁਰੰਗਾਂ ਅਤੇ ਪੌਲੀਹਾਊਸ ਸਮੇਤ ਸੁਰੱਖਿਅਤ ਹਾਲਤਾਂ ਵਿੱਚ ਉਗਾਓ ਸਬਜ਼ੀਆਂ, ਕਿਸਾਨਾਂ ਨੂੰ ਬੈਂਕ ਸਹੂਲਤਾਂ ਵੀ ਮੁਹੱਈਆ

ਪੀ.ਏ.ਯੂ.- ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਅਤੇ ਨਰਸਰੀ ਉਤਪਾਦਨ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਖਿਆਰਥੀਆਂ ਨੇ ਨਰਸਰੀ ਕਿਆਰੀ ਦੀ ਤਿਆਰੀ, ਬੀਜਾਂ ਨੂੰ ਬੀਜਣ, ਨੀਵੀਆਂ ਸੁਰੰਗਾਂ ਅਤੇ ਪੌਲੀਹਾਊਸ ਸਮੇਤ ਸੁਰੱਖਿਅਤ ਹਾਲਤਾਂ ਵਿੱਚ ਸਬਜ਼ੀਆਂ ਦੀ ਕਾਸ਼ਤ ਬਾਰੇ ਵਿਹਾਰਕ ਗਿਆਨ ਪ੍ਰਾਪਤ ਕੀਤਾ।

Gurpreet Kaur Virk
Gurpreet Kaur Virk
ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਕਿੱਤਾ ਮੁੱਖੀ ਸਿਖਲਾਈ ਕੋਰਸ

ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਕਿੱਤਾ ਮੁੱਖੀ ਸਿਖਲਾਈ ਕੋਰਸ

KVK Hoshiarpur: ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।

ਇਸੇ ਲੜੀ 'ਚ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ "ਸਬਜ਼ੀਆਂ ਦੀ ਸੁਰੱਖਿਅਤ ਖੇਤੀ ਅਤੇ ਨਰਸਰੀ ਉਤਪਾਦਨ" ਸਬੰਧੀ 23 ਤੋਂ 27 ਸਤੰਬਰ 2024 ਤੱਕ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਕੇ.ਵੀ.ਕੇ. ਕੈਂਪਸ ਵਿਖੇ ਆਯੋਜਿਤ ਕਰਵਾਇਆ ਗਿਆ।

ਸਿਖਲਾਈ ਦੀ ਸ਼ੂਰੂਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਸਿਖਿਆਰਥੀਆਂ ਨੂੰ ਕੇ.ਵੀ.ਕੇ. ਦੇ ਮੁੱਖ ਉਦੇਸ਼ਾਂ ਬਾਰੇ ਚਾਨਣਾ ਪਾਉਂਦੇ ਹੋਏ ਉਹਨਾਂ ਨੂੰ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਤੇ ਨਰਸਰੀ ਉਤਪਾਦਨ ਦੇ ਧੰਦੇ ਨੂੰ ਆਮਦਨ ਪੈਦਾ ਕਰਨ ਅਤੇ ਰੁਜ਼ਗਾਰ ਸਿਰਜਣ ਦੇ ਸਾਧਨ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਕੇਂਦਰ ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਡਾ. ਕਰਮਵੀਰ ਸਿੰਘ ਗਰਚਾ ਨੇ ਸਬਜ਼ੀਆਂ ਦੇ ਨਰਸਰੀ ਉਤਪਾਦਨ, ਜਗ੍ਹਾ ਦੀ ਚੋਣ, ਜ਼ਮੀਨ ਦੀ ਤਿਆਰੀ, ਬੀਜ ਅਤੇ ਮਿੱਟੀ ਦੀ ਸੋਧ ਅਤੇ ਪੌਦ ਸੁਰੱਖਿਆ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਪੌਲੀਹਾਊਸ ਢਾਂਚੇ ਅਤੇ ਸੁਰੱਖਿਅਤ ਹਾਲਤਾਂ ਵਿੱਚ ਸਬਜ਼ੀਆਂ ਦੀ ਕਾਸ਼ਤ ਦੇ ਵੱਖ-ਵੱਖ ਪਹਿਲੂਆਂ ਬਾਰੇ ਵੀ ਜਾਣਕਾਰੀ ਦਿੱਤੀ।

ਸਿਖਿਆਰਥੀਆਂ ਨੇ ਆਪਸੀ ਵਿਚਾਰ ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਨਰਸਰੀ ਕਿਆਰੀ ਦੀ ਤਿਆਰੀ, ਬੀਜਾਂ ਨੂੰ ਬੀਜਣ, ਨੀਵੀਆਂ ਸੁਰੰਗਾਂ ਅਤੇ ਪੌਲੀਹਾਊਸ ਸਮੇਤ ਸੁਰੱਖਿਅਤ ਹਾਲਤਾਂ ਵਿੱਚ ਸਬਜ਼ੀਆਂ ਦੀ ਕਾਸ਼ਤ ਬਾਰੇ ਵਿਹਾਰਕ ਗਿਆਨ ਪ੍ਰਾਪਤ ਕੀਤਾ।

ਇਹ ਵੀ ਪੜੋ: Krishi Vigyan Kendra, Hoshiarpur ਵੱਲੋਂ Mushroom Farming ਬਾਬਤ ਸਿਖਲਾਈ ਕੋਰਸ ਦਾ ਆਯੋਜਨ

ਸ੍ਰੀ ਵਿਕਾਸ ਭਨੋਟ, ਬਰਾਂਚ ਮੈਨੇਜਰ, ਸਟੇਟ ਬੈਂਕ ਆਫ ਇੰਡੀਆ, ਮਾਹਿਲਪੁਰ ਵੀ ਸਿਖਿਆਰਥੀਆਂ ਦੇ ਰੂਬਰੂ ਹੋਏ ਅਤੇ ਇਸ ਕੰਮ ਨੂੰ ਸ਼ੂਰੂੂ ਕਰਨ ਬਾਬਤ ਬੈਂਕ ਸਹੂਲਤਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਿਖਲਾਈ ਕੋਰਸ ਦੌਰਾਨ ਸੈਂਟਰ ਆਫ ਐਕਸੀਲੈਂਸ (ਸਬਜ਼ੀਆਂ), ਕਰਤਾਰਪੁਰ ਵਿਖੇ ਇੱਕ ਵਿਦਿਅਕ ਦੌਰਾ ਵੀ ਕਰਵਾਇਆ ਗਿਆ।

Summary in English: Vegetable Farming: Grow vegetables under safe conditions including low tunnels and polyhouses, also provide bank facilities to farmers.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters