![ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਅਲਰਟ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਅਲਰਟ](https://d2ldof4kvyiyer.cloudfront.net/media/19911/weather-forecast.jpg)
ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਅਲਰਟ
Weather Forecast: ਸਾਲ 2024 ਦਾ ਹਰ ਮਹੀਨਾ ਪਿਛਲੇ ਸਾਲ ਨਾਲੋਂ ਗਰਮ ਰਿਹਾ। ਜੇਕਰ ਨਵੰਬਰ ਮਹੀਨੇ ਦੀ ਗੱਲ ਕਰੀਏ ਤਾਂ ਇਸ ਮਹੀਨੇ ਵੀ ਗਰਮੀ ਨੇ ਪਿਛਲੇ ਸਾਰੇ ਰਿਕੋਰਡ ਤੋੜ ਦਿੱਤੇ। ਭਾਵੇਂ ਮਹੀਨੇ ਦੇ ਅੰਤ ਤੱਕ ਠੰਡ ਵਧਣੀ ਸ਼ੁਰੂ ਹੋ ਗਈ, ਪਰ ਇਸ ਸਾਲ ਨਵੰਬਰ ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਗਰਮ ਰਿਹਾ, ਜਿਸ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਸਭ ਤੋਂ ਵੱਧ ਰਿਹਾ। ਹਾਲਾਂਕਿ ਮੌਸਮ ਵਿਭਾਗ ਨੇ ਹੁਣ ਠੰਡ ਵਧਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਵਾਲੀ ਪੱਛਮੀ ਗੜਬੜ ਕਾਰਨ ਹਫਤੇ ਦੇ ਅੰਤ ਵਿੱਚ ਰਾਤ ਦੇ ਤਾਪਮਾਨ ਵਿੱਚ 1-2 ਡਿਗਰੀ ਸੈਲਸੀਅਸ ਦਾ ਅਸਥਾਈ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਅਗਲੇ ਹਫਤੇ ਦੇ ਸ਼ੁਰੂ ਵਿੱਚ ਉੱਤਰੀ ਪਹਾੜੀਆਂ ਵਿੱਚ ਬਰਫਬਾਰੀ ਹੋਣ ਦੇ ਨਾਲ ਹੋਰ ਗਿਰਾਵਟ ਆਵੇਗੀ।
ਪਹਾੜੀ ਸੂਬਿਆਂ 'ਤੇ ਬਰਫਬਾਰੀ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲਣ ਵਾਲਾ ਹੈ। ਵਿਭਾਗ ਨੇ ਪਹਾੜਾਂ 'ਤੇ ਬਰਫਬਾਰੀ ਵਧਣ ਦੀ ਸੰਭਾਵਨਾ ਜਤਾਈ ਹੈ। ਪਹਿਲਗਾਮ, ਗੁਲਮਰਗ, ਸੋਨਮਰਗ 'ਚ ਅੱਜ ਤੋਂ 3 ਦਸੰਬਰ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉੱਚਾਈ ਵਾਲੇ ਇਲਾਕਿਆਂ 'ਚ ਬਰਫਬਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਬਰਫਬਾਰੀ ਦਾ ਮੁੱਖ ਅਸਰ ਲਾਹੌਲ-ਸਪੀਤੀ, ਚੰਬਾ ਅਤੇ ਕਾਂਗੜਾ ਜ਼ਿਲਿਆਂ 'ਚ ਦੇਖਿਆ ਜਾ ਸਕਦਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਅਲਰਟ
ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ 'ਚ ਅੱਜ ਰਾਤ ਤੋਂ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਰਾਜ ਦੇ ਪੰਜ ਜ਼ਿਲ੍ਹਿਆਂ ਵਿੱਚ ਪੰਜ ਦਿਨਾਂ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਸੂਬੇ ਦੇ ਉੱਚੇ ਇਲਾਕਿਆਂ 'ਚ ਸੀਤ ਲਹਿਰ ਲਗਾਤਾਰ ਵਧ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੀ ਗਤੀਵਿਧੀ ਕਾਰਨ 29 ਨਵੰਬਰ ਤੋਂ 3 ਦਸੰਬਰ ਤੱਕ ਚੰਬਾ, ਕੁੱਲੂ, ਲਾਹੈਲ-ਸਪੀਤੀ, ਕਾਂਗੜਾ ਅਤੇ ਕਿੰਨੇਰ ਦੇ ਉੱਚਾਈ ਵਾਲੇ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Today: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 29 ਨਵੰਬਰ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ, 30 ਨਵੰਬਰ ਤੋਂ ਬਰਫਬਾਰੀ ਨਾਲ ਵਧੇਗੀ ਠੰਡ
ਦਿੱਲੀ ਦਾ ਮੌਸਮ
ਰਾਜਧਾਨੀ ਦਿੱਲੀ ਵਿੱਚ ਸੀਤ ਲਹਿਰ ਸ਼ੁਰੂ ਹੋ ਗਈ ਹੈ। ਸਵੇਰ ਅਤੇ ਸ਼ਾਮ ਤੋਂ ਇਲਾਵਾ ਹੁਣ ਦਿਨ ਵੇਲੇ ਵੀ ਠੰਡ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਆਉਣ ਦੀ ਭਵਿੱਖਬਾਣੀ ਕੀਤੀ ਹੈ। ਸ਼ੁੱਕਰਵਾਰ ਨੂੰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ। ਪਿਛਲੇ ਕਈ ਦਿਨਾਂ ਤੋਂ ਰਾਜਧਾਨੀ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਉੱਤਰੀ ਤਾਮਿਲਨਾਡੂ ਅਤੇ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਅੰਦਰੂਨੀ ਤਾਮਿਲਨਾਡੂ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤੱਟਵਰਤੀ ਉੜੀਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਲਕਸ਼ਦੀਪ, ਦੱਖਣੀ ਅੰਦਰੂਨੀ ਕਰਨਾਟਕ, ਕੇਰਲ, ਉੜੀਸਾ ਦੇ ਕੁਝ ਹਿੱਸਿਆਂ, ਗੰਗਾ ਪੱਛਮੀ ਬੰਗਾਲ ਖੇਤਰ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਪੱਛਮੀ ਹਿਮਾਲੀਅਨ ਖੇਤਰ ਦੇ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਦਿੱਲੀ ਅਤੇ ਐਨਸੀਆਰ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜੀ ਸ਼੍ਰੇਣੀ ਵਿੱਚ ਰਹੇਗਾ।
Summary in English: Weather Report: Get ready for freezing cold, ALERT in Jammu and Kashmir, Ladakh and Himachal Pradesh due to Western Disturbance!