1. Home
  2. ਮੌਸਮ

ਲਗਾਤਾਰ ਦੂਜੇ ਦਿਨ ਵਧੀ ਗਰਮੀ, Delhi ਵਿੱਚ 40 ਡਿਗਰੀ ਤੇ Punjab ਵਿੱਚ 43 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ, 19 ਮਈ ਤੋਂ ਰਾਹਤ ਦੀ ਉਮੀਦ

ਪੰਜਾਬ ਤੋਂ ਦਿੱਲੀ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਦੇ ਸੰਗਰੂਰ ਵਿੱਚ ਜਿੱਥੇ ਪਾਰਾ 42 ਡਿਗਰੀ ਦਰਜ ਕੀਤਾ ਗਿਆ, ਉਥੇ ਹੀ ਬਠਿੰਡਾ ਵਿੱਚ ਤਾਪਮਾਨ 43 ਡਿਗਰੀ ਤੋਂ ਵੱਧ ਪਹੁੰਚ ਗਿਆ ਹੈ। ਜਦੋਂਕਿ, ਰਾਜਧਾਨੀ ਦਿੱਲੀ ਵਿੱਚ ਅੱਜ ਤਾਪਮਾਨ 41 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਅਤੇ ਦਿਨ ਵੇਲੇ ਤੇਜ਼ ਧੂੜ ਭਰੀ ਹਨ੍ਹੇਰੀ ਆਉਣ ਦੀ ਸੰਭਾਵਨਾ ਜਤਾਈ ਗਈ ਹੈ।

Gurpreet Kaur Virk
Gurpreet Kaur Virk
ਲਗਾਤਾਰ ਦੂਜੇ ਦਿਨ ਵਧੀ ਗਰਮੀ

ਲਗਾਤਾਰ ਦੂਜੇ ਦਿਨ ਵਧੀ ਗਰਮੀ

Weather Forecast: ਮਈ ਦੀ ਸ਼ੁਰੂਆਤ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਤੇਜ਼ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ ਅਤੇ ਹਰਿਆਣਾ ਸਮੇਤ ਕਈ ਰਾਜਾਂ ਵਿੱਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਲੂ ਦੀਆਂ ਸਥਿਤੀਆਂ ਜਾਰੀ ਰਹਿਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' ਵੀ ਘੋਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਦੱਖਣ-ਪੱਛਮੀ ਰਾਜਾਂ ਵਿੱਚ ਮਾਨਸੂਨ ਦੀਆਂ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ, ਅਤੇ ਅਗਲੇ ਕੁਝ ਦਿਨਾਂ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ ਵਿੱਚ ਬੱਦਲਵਾਈ ਰਹੇਗੀ, ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਗਰਮੀ ਤੋਂ ਕੁਝ ਰਾਹਤ ਦੇਵੇਗੀ। ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਵਿੱਚ ਮੌਸਮ ਰਲਿਆ-ਮਿਲਿਆ ਰਹੇਗਾ, ਕਦੇ ਤੇਜ਼ ਧੁੱਪ ਤੇ ਕਦੇ ਹਲਕੀ ਬਾਰਿਸ਼ ਹੋਵੇਗੀ।

ਦਿੱਲੀ ਦਾ ਮੌਸਮ

ਵੀਰਵਾਰ ਯਾਨੀ ਅੱਜ 15 ਮਈ ਸਵੇਰ ਤੋਂ ਹੀ ਦਿੱਲੀ ਅਤੇ ਇਸਦੇ ਆਲੇ-ਦੁਆਲੇ ਦੇ ਸ਼ਹਿਰਾਂ ਦਾ ਮੌਸਮ ਅਜੀਬ ਹੋ ਗਿਆ ਹੈ। ਦਿੱਲੀ ਦੀਆਂ ਸੜਕਾਂ 'ਤੇ ਉੱਡ ਰਹੀ ਧੂੜ ਅਤੇ ਅਸਮਾਨ ਵਿੱਚ ਫੈਲੀ ਧੂੜ ਕਾਰਨ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਦੇ ਮਾਹਿਰਾਂ ਨੇ ਪਹਿਲਾਂ ਹੀ ਵੀਰਵਾਰ ਨੂੰ ਦਿਨ ਵੇਲੇ ਦਿੱਲੀ ਵਿੱਚ ਤੇਜ਼ ਧੂੜ ਭਰੀ ਹਨ੍ਹੇਰੀ ਆਉਣ ਦੀ ਸੰਭਾਵਨਾ ਜਤਾਈ ਸੀ। ਮੌਸਮ ਵਿਭਾਗ ਮੁਤਾਬਕ ਅੱਜ ਘੱਟੋ-ਘੱਟ ਤਾਪਮਾਨ 25 ਅਤੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਮੀਂਹ ਅਤੇ ਗਰਜ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, ਦਿੱਲੀ ਵਿੱਚ 21 ਮਈ ਤੱਕ ਬੱਦਲਵਾਈ ਰਹੇਗੀ।

ਉਤਰਾਖੰਡ ਦਾ ਮੌਸਮ

ਉਤਰਾਖੰਡ ਦੇ ਮੈਦਾਨੀ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ, ਅਤੇ ਅਗਲੇ ਦੋ ਦਿਨਾਂ ਵਿੱਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਹਾੜੀ ਖੇਤਰਾਂ ਵਿੱਚ ਕੁਝ ਥਾਵਾਂ 'ਤੇ ਤੇਜ਼ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਕੁਝ ਖੇਤਰਾਂ ਵਿੱਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

ਉੱਤਰ ਪ੍ਰਦੇਸ਼ ਦਾ ਮੌਸਮ

ਉੱਤਰ ਪ੍ਰਦੇਸ਼ ਵਿੱਚ ਗਰਮੀ ਆਪਣੇ ਸਿਖਰ 'ਤੇ ਪਹੁੰਚ ਰਹੀ ਹੈ। ਅੱਜ ਯਾਨੀ 15 ਮਈ ਦੌਰਾਨ ਪੂਰਵਾਂਚਲ ਅਤੇ ਤਰਾਈ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ, ਜਿਸ ਕਾਰਨ ਗਾਜ਼ੀਪੁਰ, ਆਜ਼ਮਗੜ੍ਹ, ਮਊ, ਬਲੀਆ, ਦੇਵਰੀਆ, ਗੋਰਖਪੁਰ ਅਤੇ ਬਸਤੀ ਵਰਗੇ ਖੇਤਰਾਂ ਵਿੱਚ ਰਾਤਾਂ ਬਹੁਤ ਜ਼ਿਆਦਾ ਗਰਮ ਰਹਿ ਸਕਦੀਆਂ ਹਨ।

ਇਹ ਵੀ ਪੜ੍ਹੋ: Bathinda ਵਿੱਚ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਪਾਰ, ਹੁਣ 17 ਤੋਂ 19 ਮਈ ਤੱਕ Punjab ਦੇ ਇਨ੍ਹਾਂ ਇਲਾਕਿਆਂ ਵਿੱਚ ਬੱਦਲਵਾਈ ਨਾਲ ਮੀਂਹ ਦੇ ਆਸਾਰ

ਪੰਜਾਬ ਦਾ ਮੌਸਮ

ਮਈ ਦਾ ਪਹਿਲਾ ਹਫ਼ਤਾ ਮੀਂਹ ਅਤੇ ਠੰਡੀਆਂ ਹਵਾਵਾਂ ਵਿਚਕਾਰ ਬੀਤਿਆ, ਜਿਸ ਨਾਲ ਲੋਕਾਂ ਨੂੰ ਲੂ ਤੋਂ ਵੱਡੀ ਰਾਹਤ ਮਿਲੀ। ਪਰ ਮਈ ਦੇ ਦੂਜੇ ਹਫ਼ਤੇ ਗਰਮੀ ਨੇ ਇੱਕ ਵਾਰ ਫਿਰ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ। ਬੁੱਧਵਾਰ ਨੂੰ ਸੰਗਰੂਰ ਵਿੱਚ ਦਿਨ ਦਾ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਬਠਿੰਡਾ ਦਾ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ। ਫਿਲਹਾਲ, ਮੌਸਮ ਵਿਭਾਗ ਨੇ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, 18 ਮਈ ਤੋਂ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਕੁਝ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

Summary in English: Weather Today, Heat has increased from Delhi to Punjab, Heatwave Alert, Heavy Rain, Weather Forecast

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters