1. Home
  2. ਮੌਸਮ

Weather Today: ਦਿੱਲੀ `ਚ ਠੰਡ ਦੇ ਨਾਲ ਨਾਲ ਵੱਧ ਰਿਹਾ ਪ੍ਰਦੂਸ਼ਣ, ਇਨ੍ਹਾਂ ਸੂਬਿਆਂ `ਚ ਮੀਂਹ

ਮੈਦਾਨੀ ਇਲਾਕਿਆਂ `ਚ ਤਾਪਮਾਨ ਅੱਠ ਤੋਂ ਦਸ ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ, ਜਾਣੋ ਆਪਣੇ ਸੂਬੇ ਦਾ ਮੌਸਮ...

Priya Shukla
Priya Shukla
ਉੱਤਰ ਭਾਰਤ ਦੇ ਕਈ ਸੂਬਿਆਂ `ਚ ਤਾਪਮਾਨ `ਚ ਗਿਰਾਵਟ

ਉੱਤਰ ਭਾਰਤ ਦੇ ਕਈ ਸੂਬਿਆਂ `ਚ ਤਾਪਮਾਨ `ਚ ਗਿਰਾਵਟ

ਦੇਸ਼ ਦੇ ਕਈ ਸੂਬਿਆਂ `ਚ ਸਵੇਰ ਵੇਲੇ ਧੁੰਦ ਵੇਖਣ ਨੂੰ ਮਿਲ ਰਹੀ ਹੈ। ਉੱਤਰ ਭਾਰਤ ਦੇ ਕਈ ਸੂਬਿਆਂ `ਚ ਤਾਪਮਾਨ `ਚ ਗਿਰਾਵਟ ਕਾਰਨ ਠੰਡ ਵੱਧ ਰਹੀ ਹੈ। ਇਸਦੇ ਨਾਲ ਹੀ ਦੱਖਣੀ ਭਾਰਤ ਦੇ ਕਈ ਇਲਾਕਿਆਂ 'ਚ ਮੀਂਹ ਅਜੇ ਵੀ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ। ਆਓ ਜਾਣਦੇ ਹਾਂ ਦੇਸ਼ `ਚ ਅੱਜ ਮੌਸਮ ਕਿਵੇਂ ਦਾ ਰਹੇਗਾ।

IMD Forecast:

ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਆਉਣ ਵਾਲੇ ਦਿਨਾਂ `ਚ ਉੱਤਰੀ ਭਾਰਤ ਦੇ ਸੂਬਿਆਂ `ਚ ਤਾਪਮਾਨ `ਚ ਹੋਰ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ ਦੱਖਣ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਨੇ ਦੇਸ਼ ਦੇ ਹੋਰਾਂ ਸੂਬਿਆਂ ਲਈ ਕਿ ਪੂਰਵ ਅਨੁਮਾਨ ਜਾਰੀ ਕੀਤਾ ਹੈ।

Delhi Weather:

ਦਿੱਲੀ ਵਿੱਚ ਅੱਜ 27 ਨਵੰਬਰ ਨੂੰ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਰਾਜਧਾਨੀ ਦਿੱਲੀ `ਚ ਠੰਡ ਵਧਣ ਦੇ ਨਾਲ-ਨਾਲ ਪ੍ਰਦੂਸ਼ਣ (Pollution) ਵੀ ਲਗਾਤਾਰ ਵਧ ਰਿਹਾ ਹੈ। ਅੱਜ ਇਥੇ ਪ੍ਰਦੂਸ਼ਣ ਦਾ ਕਹਿਰ ਹੋਰ ਵਧੇਗਾ ਤੇ AQI ਬਹੁਤ ਖ਼ਰਾਬ ਸ਼੍ਰੇਣੀ `ਚ ਦਰਜ ਕੀਤਾ ਜਾਵੇਗਾ।

Punjab Weather:

ਪੰਜਾਬ `ਚ ਅੱਜ ਘੱਟੋ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ। ਪਹਾੜੀ ਇਲਾਕਿਆਂ `ਚ ਬਰਫ਼ਬਾਰੀ ਕਾਰਨ ਪੰਜਾਬ `ਚ ਲਗਾਤਾਰ ਠੰਡ ਵੱਧ ਰਹੀ ਹੈ। ਇਥੇ ਵੀ ਸਵੇਰ ਵੇਲੇ ਧੁੰਦ ਵੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 26 ਨਵੰਬਰ ਤੱਕ ਮੌਸਮ ਖੁਸ਼ਕ ਰਵੇਗਾ, ਉਸ ਤੋਂ ਬਾਅਦ ਮੌਸਮ 'ਚ ਤਬਦੀਲੀ ਆਵੇਗੀ।

ਇਹ ਵੀ ਪੜ੍ਹੋ Weather Today: ਪੰਜਾਬ 'ਚ 26 ਨਵੰਬਰ ਤੱਕ ਮੌਸਮ ਖੁਸ਼ਕ, ਉਸ ਤੋਂ ਬਾਅਦ ਆਵੇਗੀ ਮੌਸਮ 'ਚ ਤਬਦੀਲੀ

ਦੇਸ਼ ਦੇ ਹੋਰਾਂ ਸੂਬਿਆਂ ਦਾ ਮੌਸਮ:

● ਮੌਸਮ ਵਿਭਾਗ ਮੁਤਾਬਕ ਅੱਜ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਦਰਜ ਕੀਤਾ ਜਾ ਸਕਦਾ ਹੈ।
ਸਕਾਈਮੇਟ (Skymet) ਮੁਤਾਬਕ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਆਂਧਰਾ ਪ੍ਰਦੇਸ਼, ਤਾਮਿਲਨਾਡੂ ਦੇ ਕੁਝ ਹਿੱਸਿਆਂ, ਗੋਆ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੇਰਲ, ਤੱਟੀ ਆਂਧਰਾ ਪ੍ਰਦੇਸ਼, ਰਾਇਲਸੀਮਾ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਅਗਲੇ ਕਰੀਬ ਪੰਜ ਦਿਨਾਂ ਤੱਕ ਮੀਂਹ ਪਵੇਗਾ।
● ਦੇਸ਼ ਦੇ ਬਾਕੀ ਹਿੱਸਿਆਂ `ਚ ਮੌਸਮ ਖੁਸ਼ਕ ਰਹੇਗਾ।
● ਅੰਡੇਮਾਨ ਸਾਗਰ ਦੇ ਨੇੜੇ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ। ਦੱਖਣੀ ਭਾਰਤ ਦੇ ਕਈ ਸੂਬਿਆਂ `ਚ ਇਸ ਚੱਕਰਵਾਤੀ ਚੱਕਰ ਦਾ ਪ੍ਰਭਾਵ ਪੈਣ ਦੀ ਸੰਭਾਵਨਾ ਹੈ।

Summary in English: Weather Today: Pollution is increasing along with cold in Delhi, rain in these states

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters