1. Home
  2. ਮੌਸਮ

Weather Today: ਪੰਜਾਬ ਦੀਆਂ ਇਨ੍ਹਾਂ ਥਾਵਾਂ 'ਤੇ ਦੇਰ ਰਾਤ ਤੋਂ ਮੀਂਹ ਜਾਰੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

ਮੌਸਮ ਵਿਭਾਗ ਨੇ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸ਼ਾਮਿਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਆਓ ਜਾਣਦੇ ਹਾਂ ਮੌਸਮ ਦਾ ਹਾਲ...

Gurpreet Kaur Virk
Gurpreet Kaur Virk
ਪੰਜਾਬ 'ਚ ਮੀਂਹ, ਲੋਕਾਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਮੀਂਹ, ਲੋਕਾਂ ਨੇ ਲਿਆ ਸੁੱਖ ਦਾ ਸਾਹ

Weather Forecast: ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਦਰਮਿਆਨ ਕਈ ਜ਼ਿਲ੍ਹਿਆਂ 'ਚ ਦੇਰ ਰਾਤ ਤੋਂ ਬਾਰਿਸ਼ ਜਾਰੀ ਹੈ, ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਸਮੇਤ ਕਈ ਸੂਬਿਆਂ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਜਦੋਂਕਿ, ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਦੌਰਾਨ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸ਼ਾਮਿਲ ਹਨ।

ਪੰਜਾਬ ਦਾ ਮੌਸਮ

ਮਾਨਸੂਨ ਨੇ ਸਮੁੱਚੇ ਪੰਜਾਬ ਨੂੰ ਕਵਰ ਕਰ ਲਿਆ ਹੈ। ਸ਼ੁਕਰਵਾਰ ਦੇਰ ਰਾਤ ਸ਼ੁਰੂ ਹੋਇਆ ਮੀਂਹ ਹਾਲੇ ਵੀ ਜਾਰੀ ਹੈ। ਦੱਸ ਦੇਈਏ ਕਿ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਭਰ 'ਚ ਬਾਰਿਸ਼ ਨਾਲ ਦਿਨ ਦੀ ਸ਼ੁਰੂਆਤ ਹੋਈ। ਬਠਿੰਡਾ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਰਿਕਾਰਡ ਤੋੜ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ 'ਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਅੱਠ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

ਮਾਨਸੂਨ ਬਾਰੇ ਜਾਣਕਾਰੀ

ਮਾਨਸੂਨ ਐਕਸੈਸ ਰੇਖਾ ਪੰਜਾਬ ਦੇ ਨੇੜੇ ਬਣੀ ਹੋਈ ਹੈ, ਪਰ ਕਮੀ ਸਿਰਫ ਸਹੀ ਹਵਾ ਦੀ ਹੈ। ਰਸ਼ੀਆ ਵੈਦਰ ਦੀ ਹੁਣ ਦੀ ਰਿਪੋਰਟ ਦੀ ਗੱਲ ਕਰੀਏ ਤਾਂ ਉੱਤਰਾਖੰਡ ਹਿਮਾਚਲ ਅਤੇ ਲਦਾਖ ਸਾਈਡ ਬਣਿਆ ਹੋਇਆ ਮਾਨਸੂਨ ਸਪੈਲ ਅੱਜ ਅੱਧੀ ਰਾਤ ਤੋਂ ਜੰਮੂ ਦੇ ਆਸ ਪਾਸ ਐਕਟਿਵ ਹੋ ਰਿਹਾ ਹੈ, ਪਰ ਪੂਰਬੀ ਹਵਾਵਾਂ ਦੇ ਸਹੀ ਤਾਲਮੇਲ ਨਾ ਬੈਠਣ ਕਰਕੇ ਇਹ ਪਾਕਿਸਤਾਨੀ ਪੰਜਾਬ ਵਿੱਚ ਜਿਆਦਾ ਜਲ ਥਲ ਕਰੇਗਾ। ਇਸ ਨਾਲ ਸਿਆਲਕੋਟ, ਲਾਹੌਰ, ਸਰਗੋਧਾ ਅਤੇ ਹੋਰ ਪਾਕਿਸਤਾਨੀ ਏਰੀਏ ਵਿੱਚ ਵਧੀਆ ਬਾਰਿਸ਼ ਹੋਵੇਗੀ। ਜੇਕਰ ਇਸ ਸਪੈਲ ਨੂੰ ਊਰਜਾ ਮਿਲਦੀ ਰਹੀ ਜਾਂ ਕਰਾਚੀ ਸਾਈਡ ਤੋਂ ਬੈਕਅਪ ਮਿਲ ਗਿਆ ਤਾਂ ਇਹ ਸਪੈਲ ਮਾਝੇ ਅਤੇ ਨਾਲ ਲੱਗਦੇ ਮਾਲਵੇ ਦੇ ਬਾਰਿਸ਼ ਨੂੰ ਤਰਸ ਰਹੇ ਮਲੋਟ ਫਾਜ਼ਿਲਕਾ ਅਤੇ ਨਾਲ ਲੱਗਦੇ ਰਾਜਸਥਾਨ ਦੇ ਗੰਗਾਨਗਰ ਅਨੂਪਗੜ੍ਹ ਆਦਿ ਖੇਤਰਾਂ ਵਿੱਚ ਦਾਖਲ ਹੋ ਸਕਦਾ ਹੈ। ਅਜਿਹਾ ਹੋਣ ਦੇ 36% ਚਾਂਸ ਦਿਖਾਈ ਦੇ ਰਹੇ ਹਨ ਬਾਕੀ ਪੰਜਾਬ ਵਿੱਚ ਵੀ ਟੁੱਟਵੀ ਕਾਰਵਾਈ ਦੇ ਆਸਾਰ ਰਹਿਣਗੇ ਕੱਲ ਅੱਧੇ ਦਿਨ ਤੱਕ ਇਸ ਕਾਰਵਾਈ ਨਾਲ ਦਿਨ ਦਾ ਤਾਪਮਾਨ 35 ਤੋਂ ਹੇਠਾਂ ਹੀ ਰਹੇਗਾ, ਪਰ ਵਾਤਾਵਰਨ ਵਿੱਚ ਨਵੀਂ ਦੀ ਬਹੁਤਾਤ ਕਾਰਨ ਜਬਰਦਸਤ ਹੁੰਮਸ ਮਹਿਸੂਸ ਹੋਵੇਗੀ।

ਇਹ ਵੀ ਪੜ੍ਹੋ: ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ, ਪੰਜਾਬ ਦੇ Pathankot-Jalandhar-Hoshiarpur-Kapurthala-Shaheed Bhagat Singh Nagar-Fatehgarh Sahib-Rupnagar-Amritsar ਸਮੇਤ ਇਨ੍ਹਾਂ ਥਾਵਾਂ 'ਤੇ YELLOW ALERT

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਅਨੁਸਾਰ ਅਗਲੇ 4 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਮੀਂਹ ਅਤੇ ਗਰਜ ਹੋ ਸਕਦੀ ਹੈ। ਅੱਜ ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 4 ਦਿਨਾਂ ਤੱਕ ਗੁਜਰਾਤ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਰਾਇਲਸੀਮਾ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 4 ਦਿਨਾਂ ਦੌਰਾਨ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਗਰਜਾਂ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Summary in English: Weather Today: Rain continued since late night in these places of Punjab, Meteorological department warned

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters